Welcome to भगवा हिन्दुस्तान   Click to listen highlighted text! Welcome to भगवा हिन्दुस्तान
देश

650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਮਿਲ ਰਿਹਾ ਭਰਵਾਂ ਹੁੰਗਾਰਾ

650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਮਿਲ ਰਿਹਾ ਭਰਵਾਂ ਹੁੰਗਾਰਾ

ਬਠਿੰਡਾ, 10 ਅਗਸਤ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਮੁਹਿੰਮ ਨੂੰ ਪਿੰਡ ਪੱਧਰ ’ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਅੱਜ ਹਲਕਾ ਤਲਵੰਡੀ ਸਾਬੋ ਦੇ ਪਿੰਡ ਭਗਵਾਨਪੁਰਾ ਅਤੇ ਜਗਾ ਰਾਮ ਤੀਰਥ ਵਿਖੇ ਆਧੁਨਿਕ ਐਲ.ਈ.ਡੀ. ਸਕ੍ਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਜੀਵਨ, ਉੱਚੇ ਆਦਰਸ਼ਾਂ ਅਤੇ ਮਨੁੱਖਤਾ ਨੂੰ ਸਮਰਪਿਤ ਸੰਦੇਸ਼ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਵਿਸ਼ੇਸ਼ ਪ੍ਰਚਾਰ ਵੈਨ ’ਤੇ ਲਗਾਈ ਗਈ ਵੱਡੀ ਐਲ.ਈ.ਡੀ. ਸਕ੍ਰੀਨ ਰਾਹੀਂ ਕਰੀਬ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸਮਾਜਿਕ ਸਮਾਨਤਾ, ਆਪਸੀ ਪ੍ਰੇਮ, ਸਾਂਝੀਵਾਲਤਾ ਅਤੇ ਲੋਕ-ਭਲਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਦਸਤਾਵੇਜ਼ੀ ਫ਼ਿਲਮ ਦੇਖਣ ਲਈ ਪਿੰਡ ਵਾਸੀਆਂ ਅਤੇ ਸੰਗਤਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਹਾਜ਼ਰ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ, ਵਿਚਾਰਧਾਰਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨਾਲ ਜੋੜਨ ਵਿੱਚ ਮਹੱਤਵਪੂਰਨ ਯੋਗਦਾਨ ਮਿਲੇਗਾ। ਪਿੰਡ ਵਾਸੀਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਦਇਆ, ਪ੍ਰੇਮ, ਸਮਾਨਤਾ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਦੇ ਕੇ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਆਪਸੀ ਭਾਈਚਾਰੇ, ਸਾਂਝੀਵਾਲਤਾ ਅਤੇ ਲੋਕ-ਭਲਾਈ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਵਾਲੇ ਅਜਿਹੇ ਉਪਰਾਲੇ ਸਮਾਜ ਵਿੱਚ ਪਿਆਰ, ਭਾਈਚਾਰੇ ਅਤੇ ਸਮਾਨਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋ ਸਕਦੇ ਹਨ। ਇਸ ਮੌਕੇ ਦੋਵੇਂ ਪਿੰਡਾਂ ਦੇ ਪੰਚਾਇਤੀ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸੰਗਤਾਂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!